2 ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਣ ਸਿਰ ਉਠਾਉਂਦੇ ਹਨ!
3 ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।
4 ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ!