Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 83

ਜ਼ਬੂਰ 83:2-8

Help us?
Click on verse(s) to share them!
2ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਣ ਸਿਰ ਉਠਾਉਂਦੇ ਹਨ!
3ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।
4ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ!
5ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਹੈ,
6ਅਦੋਮ ਦੇ ਤੰਬੂ ਵਾਲੇ ਅਤੇ ਇਸਮਾਏਲੀ, ਮੋਆਬ ਅਤੇ ਹਗਰੀ,
7ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ,
8ਅੱਸ਼ੂਰ ਵੀ ਉਨ੍ਹਾਂ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸ਼ੀਆਂ ਲਈ ਬਾਂਹ ਕੱਢੀ। ਸਲਹ।

Read ਜ਼ਬੂਰ 83ਜ਼ਬੂਰ 83
Compare ਜ਼ਬੂਰ 83:2-8ਜ਼ਬੂਰ 83:2-8