1ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ!
2ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
3ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।
4ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
5ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!