Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 84

ਜ਼ਬੂਰ 84:5-10

Help us?
Click on verse(s) to share them!
5ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
6ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।
7ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।
8ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ! ਸਲਹ।
9ਹੇ ਸਾਡੀ ਢਾਲ਼, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁੱਖੜੇ ਵੱਲ ਧਿਆਨ ਕਰ!
10ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।

Read ਜ਼ਬੂਰ 84ਜ਼ਬੂਰ 84
Compare ਜ਼ਬੂਰ 84:5-10ਜ਼ਬੂਰ 84:5-10