Text copied!
Bibles in Panjabi

ਜ਼ਬੂਰ 85:2-7 in Panjabi

Help us?

ਜ਼ਬੂਰ 85:2-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ।
3 ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।
4 ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!
5 ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?
6 ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?
7 ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।
ਜ਼ਬੂਰ 85 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ