3ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।
4ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!
5ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?
6ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?