Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 85

ਜ਼ਬੂਰ 85:5-13

Help us?
Click on verse(s) to share them!
5ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?
6ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?
7ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।
8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
11ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
12ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।
13ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।

Read ਜ਼ਬੂਰ 85ਜ਼ਬੂਰ 85
Compare ਜ਼ਬੂਰ 85:5-13ਜ਼ਬੂਰ 85:5-13