6ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?
7ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।
8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।