9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
11ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
12ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।