Text copied!
Bibles in Panjabi

ਜ਼ਬੂਰ 86:1-10 in Panjabi

Help us?

ਜ਼ਬੂਰ 86:1-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਦਾਊਦ ਦੀ ਪ੍ਰਾਰਥਨਾ ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।
2 ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
3 ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
4 ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।
5 ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
6 ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
7 ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8 ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9 ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
10 ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
ਜ਼ਬੂਰ 86 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ