Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 86

ਜ਼ਬੂਰ 86:1-9

Help us?
Click on verse(s) to share them!
1ਦਾਊਦ ਦੀ ਪ੍ਰਾਰਥਨਾ ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।
2ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
3ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
4ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।
5ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
6ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
7ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।

Read ਜ਼ਬੂਰ 86ਜ਼ਬੂਰ 86
Compare ਜ਼ਬੂਰ 86:1-9ਜ਼ਬੂਰ 86:1-9