11 ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।
12 ਹੇ ਪ੍ਰਭੂ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
13 ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।
14 ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
15 ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।