2ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
3ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
4ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।