5ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
6ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
7ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।