6ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
7ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
10ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
11ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।