Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 86

ਜ਼ਬੂਰ 86:6-16

Help us?
Click on verse(s) to share them!
6ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
7ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
10ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
11ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।
12ਹੇ ਪ੍ਰਭੂ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
13ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।
14ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
15ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
16ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇ, ਆਪਣੀ ਦਾਸੀ ਦੇ ਪੁੱਤਰ ਨੂੰ ਬਚਾ ਲੈ!

Read ਜ਼ਬੂਰ 86ਜ਼ਬੂਰ 86
Compare ਜ਼ਬੂਰ 86:6-16ਜ਼ਬੂਰ 86:6-16