1ਗੀਤ; ਕੋਰਹ ਵੰਸ਼ੀਆਂ ਦਾ ਭਜਨ। ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸ਼ੀ ਹੇਮਾਨ ਦਾ ਮਸ਼ਕੀਲ ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।
2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾਕਾਰ ਵੱਲ ਕੰਨ ਝੁਕਾ!
3ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ।