10ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।
11ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ?
12ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?
13ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?
14ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?
15ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹਾਂ।