Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 88

ਜ਼ਬੂਰ 88:4-17

Help us?
Click on verse(s) to share them!
4ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਆਦਮੀ ਵਰਗਾ ਹੋ ਗਿਆ ਹਾਂ।
5ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
6ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।
7ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।
8ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!
9ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।
10ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।
11ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ?
12ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?
13ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?
14ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?
15ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹਾਂ।
16ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।
17ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।

Read ਜ਼ਬੂਰ 88ਜ਼ਬੂਰ 88
Compare ਜ਼ਬੂਰ 88:4-17ਜ਼ਬੂਰ 88:4-17