6ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।
7ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।
8ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!
9ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।
10ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।
11ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ?
12ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?