Text copied!
Bibles in Panjabi

ਜ਼ਬੂਰ 89:16-22 in Panjabi

Help us?

ਜ਼ਬੂਰ 89:16-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
17 ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।
18 ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
19 ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
20 ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
21 ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
22 ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ