Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 89

ਜ਼ਬੂਰ 89:16-27

Help us?
Click on verse(s) to share them!
16ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
17ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।
18ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
19ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
20ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
21ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
22ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ।
23ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
24ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
25ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
26ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
27ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।

Read ਜ਼ਬੂਰ 89ਜ਼ਬੂਰ 89
Compare ਜ਼ਬੂਰ 89:16-27ਜ਼ਬੂਰ 89:16-27