18ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
19ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
20ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,