18 ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
19 ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
20 ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
21 ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
22 ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ।
23 ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
24 ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
25 ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।