23 ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
24 ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
25 ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
26 ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
27 ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
28 ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
29 ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।