24ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
25ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
26ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
27ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।