Text copied!
Bibles in Panjabi

ਜ਼ਬੂਰ 89:27-39 in Panjabi

Help us?

ਜ਼ਬੂਰ 89:27-39 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
28 ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
29 ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।
30 ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,
31 ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,
32 ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।
33 ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
34 ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
35 ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
36 ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
37 ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।
38 ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
39 ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ