28 ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
29 ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।
30 ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,
31 ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,
32 ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।