Text copied!
Bibles in Panjabi

ਜ਼ਬੂਰ 89:29-34 in Panjabi

Help us?

ਜ਼ਬੂਰ 89:29-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।
30 ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,
31 ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,
32 ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।
33 ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
34 ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ