36ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
37ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।
38ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
39ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
40ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!
41ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
42ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!