36 ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
37 ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।
38 ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
39 ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
40 ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!
41 ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
42 ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!