Text copied!
Bibles in Panjabi

ਜ਼ਬੂਰ 89:38-48 in Panjabi

Help us?

ਜ਼ਬੂਰ 89:38-48 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
39 ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
40 ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!
41 ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
42 ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!
43 ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।
44 ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।
45 ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।
46 ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?
47 ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
48 ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ