Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 89

ਜ਼ਬੂਰ 89:42-50

Help us?
Click on verse(s) to share them!
42ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!
43ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।
44ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।
45ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।
46ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?
47ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
48ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।
49ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?
50ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,

Read ਜ਼ਬੂਰ 89ਜ਼ਬੂਰ 89
Compare ਜ਼ਬੂਰ 89:42-50ਜ਼ਬੂਰ 89:42-50