43 ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।
44 ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।
45 ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।
46 ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?