49ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?
50ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,
51ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ।