Text copied!
Bibles in Panjabi

ਜ਼ਬੂਰ 89:5-21 in Panjabi

Help us?

ਜ਼ਬੂਰ 89:5-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!
6 ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?
7 ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
8 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
9 ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ।
10 ਤੂੰ ਰਹਬ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
11 ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
12 ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
13 ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
14 ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
15 ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
16 ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
17 ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।
18 ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
19 ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
20 ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
21 ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ