Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 89

ਜ਼ਬੂਰ 89:7-18

Help us?
Click on verse(s) to share them!
7ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
8ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
9ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ।
10ਤੂੰ ਰਹਬ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
11ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
12ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
13ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
14ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
15ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
16ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
17ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।
18ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।

Read ਜ਼ਬੂਰ 89ਜ਼ਬੂਰ 89
Compare ਜ਼ਬੂਰ 89:7-18ਜ਼ਬੂਰ 89:7-18