11ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?
12ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
13ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
14ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
15ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।