2ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
3ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ!
4ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
5ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
6ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
7ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
8ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
9ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ।