Text copied!
Bibles in Panjabi

ਜ਼ਬੂਰ 90:3-10 in Panjabi

Help us?

ਜ਼ਬੂਰ 90:3-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ!
4 ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
5 ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
6 ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
7 ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
8 ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
9 ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ।
10 ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
ਜ਼ਬੂਰ 90 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ