5 ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
6 ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
7 ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
8 ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।