7ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
8ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
9ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ।
10ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
11ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?