Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 91

ਜ਼ਬੂਰ 91:1-10

Help us?
Click on verse(s) to share them!
1ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
2ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
3ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
4ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
5ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,
6ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
7ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
8ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
9ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
10ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।

Read ਜ਼ਬੂਰ 91ਜ਼ਬੂਰ 91
Compare ਜ਼ਬੂਰ 91:1-10ਜ਼ਬੂਰ 91:1-10