2ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
3ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
4ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।