4ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
5ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,
6ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
7ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
8ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।