7 ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
8 ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
10 ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।
11 ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।
12 ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
13 ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਨਾਗ ਨੂੰ ਲਤਾੜੇਂਗਾ।