8ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
9ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
10ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।
11ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।
12ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।