Text copied!
Bibles in Panjabi

ਜ਼ਬੂਰ 91:8-15 in Panjabi

Help us?

ਜ਼ਬੂਰ 91:8-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
10 ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।
11 ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।
12 ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
13 ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਨਾਗ ਨੂੰ ਲਤਾੜੇਂਗਾ।
14 ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ।
15 ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
ਜ਼ਬੂਰ 91 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ