11ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
12ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ।
13ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ।
14ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
15ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।