3ਦਸਾਂ ਤਰ੍ਹਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।
4ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ।
5ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
6ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
7ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।